Breaking News

ਰਾਜਪੁਰਾ 'ਚ ਦੋ ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ, ਦੋਵੇਂ ਵਿਅਕਤੀ ਮਹਾਰਾਸ਼ਟਰ ਤੋਂ ਆਏ ਹਨ

ਰਾਜਪੁਰਾ 'ਚ ਦੋ ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ, ਦੋਵੇਂ ਵਿਅਕਤੀ ਮਹਾਰਾਸ਼ਟਰ ਤੋਂ ਆਏ ਹਨ
ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੋਵਿਡ - 19 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 132 ਸੈਂਪਲਾ ਵਿਚੋਂ 118 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ



ਪੰਜਾਬੀ ਜਾਗਰਣ ਬਿਊਰੋ, ਪਟਿਆਲਾ : ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੋਵਿਡ - 19 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 132 ਸੈਂਪਲਾ ਵਿਚੋਂ 118 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਦੋ ਜਣਿਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਬਾਕੀ ਦੇ ਸੈਂਪਲਾਂ ਦੀ ਰਿਪੋਰਟ ਕੱਲ ਨੂੰ ਆਵੇਗੀ।
ਰਾਜਪੁਰਾ 'ਚ ਦੋ ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ, ਦੋਵੇਂ ਵਿਅਕਤੀ ਮਹਾਰਾਸ਼ਟਰ ਤੋਂ ਆਏ ਹਨ
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਰਾਜਪੁਰਾ ਦੇ ਏਰੀਏ ਗਾਂਧੀ ਕਾਲੋਨੀ ਵਿੱਚੋਂ 24 ਸਾਲਾ ਇਕ ਵਿਅਕਤੀ ਅਤੇ ਸ਼ਿਵ ਕਾਲੋਨੀ ਦੇ ਰਹਿਣ ਵਾਲਾ 30 ਸਾਲਾ ਵਿਅਕਤੀ ਜਿਹੜੇ ਕਿ ਪਿਛਲੇ ਦਿਨੀਂ ਮਹਾਰਾਸ਼ਟਰ ਤੋਂ ਵਾਪਸ ਰਾਜਪੁਰਾ ਪਰਤੇ ਹਨ, ਦਾ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲਿਆ ਸੈਂਪਲ ਕੋਵਿਡ ਪੋਜਟਿਵ ਪਾਏ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਦੋਨੋ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾ ਵੱਲੋ ਇਹਨਾਂ ਦੇ ਨੇੜੇ ਦੇ ਸੰਪਰਕ ਵਿਚ ਆਏ 6 ਪਰਿਵਾਰਕ ਮੈਬਰਾਂ ਦੀ ਭਾਲ ਕਰਕੇ ਉਹਨਾਂ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਗਏ ਹਨ ਅਤੇ ਬਾਕੀ ਹੋਰ ਸੰਪਰਕ ਵਿਚ ਆਏ ਵਿਅਕਤੀਆਂ ਦੀ ਭਾਲ ਜਾਰੀ ਹੈ। ਉਹਨਾਂ ਦੱਸਿਆਂ ਕਿ ਪਾਜ਼ੇਟਿਵ ਆਏ ਵਿਅਕਤੀਆਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਕਰਵਾਈ ਜਾਵੇਗੀ।

No comments