ਜ਼ਿਲ੍ਹਾ ਸੰਗਰੂਰ ’ਚ ਕਰੀਬ ਡੇਢ ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ
ਸੰਗਰੂਰ (ਨਿਜੀ ਪੱਤਰ ਪ੍ਰੇਰਕ) ਜ਼ਿਲ੍ਹਾ ਖ਼ੁਰਾਕ ਸਪਲਾਈ ਵਿਭਾਗ ਵੱਲੋਂ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਗ਼ਰੀਬ ਲੋਕਾਂ ਨੂੰ 15 ਕਿੱਲੋ ਪ੍ਰਤੀ ਮੈਂਬਰ ਕਣਕ ਤੇ ਪ੍ਰਤੀ ਪਰਿਵਾਰ ਤਿੰਨ ਕਿੱਲੋ ਦਾਲ ਤਿੰਨ ਮਹੀਨਿਆਂ ਲਈ ਮੁਫ਼ਤ ਵੰਡੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਕੁੱਲ 2 ਲੱਖ 8 ਹਜ਼ਾਰ 210 ਕਾਰਡ ਧਾਰਕ ਹਨ, ਇਨ੍ਹਾਂ ’ਚੋਂ 1 ਲੱਖ 48 ਹਜ਼ਾਰ 736 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਚੁੱਕਿਆ ਹੈ ਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਇਕ ਹਫ਼ਤੇ ਦੇ ਅੰਦਰ-ਅੰਦਰ ਮੁਫ਼ਤ ਰਾਸ਼ਨ ਮੁਹੱਈਆ ਕਰਵਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਸ਼ਾਸਨ ਦੀ ਮਦਦ ਨਾਲ 56 ਹਜ਼ਾਰ ਮੁਫ਼ਤ ਰਾਸ਼ਨ ਕਿੱਟਾਂ ਗ਼ਰੀਬ ਪਰਿਵਾਰਾਂ ਨੂੰ ਵੰਡਣ ਦਾ ਕੰਮ ਵੀ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕਾਰਡ ਧਾਰਕਾਂ ਨੂੰ ਜ਼ਲ੍ਹਿੇ ਭਰ ਦੇ ਰਾਸ਼ਨ ਡਿਪੂਆਂ ਵਿਖੇ ਅਪਰੈਲ, ਮਈ ਤੇ ਜੂਨ ਦਾ ਰਾਸ਼ਨ ਦਿੱਤਾ ਜਾ ਰਿਹਾ ਹੈ।
The post ਜ਼ਿਲ੍ਹਾ ਸੰਗਰੂਰ ’ਚ ਕਰੀਬ ਡੇਢ ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ appeared first on Punjabi Tribune Online.
https://ift.tt/eA8V8J

No comments