Breaking News

ਭਾਕਿਯੂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁਜ਼ਾਹਰਾ

ਭਵਾਨੀਗੜ੍ਹ (ਪੱਤਰ ਪ੍ਰੇਰਕ) ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਬਲਾਕ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ’ਚ ਕਰੋਨਾ ਦੌਰਾਨ ਕਿਸਾਨਾਂ ਨੂੰ ਆਪਣੀ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੀ ਮਸ਼ੀਨ ਤੇ ਪੈਡੀ ਪਲਾਂਟਰ ਉਤੇ 60 ਫੀਸਦੀ ਸਬਸਿਡੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਸਮੇਂ ਲੇਬਰ ਦੀ ਘਾਟ ਨੂੰ ਦੂਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਹਾਰ ਤੇ ਯੂਪੀ ਦੇ ਮੁੱਖ ਮੰਤਰੀਆਂ ਨਾਲ ਰਾਬਤਾ ਬਣਾ ਕੇ ਲੇਬਰ ਲਿਆਉਣ ਦਾ ਪ੍ਰਬੰਧ ਕਰਨ ਤੇ ਪਹਿਲੀ ਜੂਨ ਤੋਂ ਬਿਜਲੀ ਦੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾਵੇ। ਕਿਸਾਨਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

The post ਭਾਕਿਯੂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁਜ਼ਾਹਰਾ appeared first on Punjabi Tribune Online.



https://ift.tt/eA8V8J

No comments