Breaking News

ਹਜਾਮਤ ਦੀਆਂ ਦੁਕਾਨਾਂ ਲਈ ਐਡਵਾਈਜ਼ਰੀ ਜਾਰੀ

ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਮਈ
ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਹਜਾਮਤ ਦੀਆਂ ਦੁਕਾਨਾਂ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਜ਼ਾਮਤ ਦੀ ਦੁਕਾਨ ਦੇ ਮਾਲਕ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕੋਈ ਵੀ ਸਟਾਫ ਮੈਂਬਰ, ਜਿਸ ’ਚ ਕੋਵਿਡ-19 ਦੇ ਲੱਛਣ ਹੋਣ, ਨੂੰ ਕੰਮ ’ਤੇ ਨਾ ਬੁਲਾਇਆ ਜਾਵੇ। ਇਸੇ ਤਰ੍ਹਾਂ ਅਜਿਹੇ ਲੱਛਣ ਪਾਏ ਜਾਣ ਵਾਲੇ ਕਿਸੇ ਵੀ ਗਾਹਕ ਦਾ ਕੰਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਦੁਕਾਨ ਵਿਚ ਬੇਲੋੜੀ ਭੀੜ ਨਾ ਹੋਵੇ।

The post ਹਜਾਮਤ ਦੀਆਂ ਦੁਕਾਨਾਂ ਲਈ ਐਡਵਾਈਜ਼ਰੀ ਜਾਰੀ appeared first on Punjabi Tribune Online.



https://ift.tt/eA8V8J

No comments